Thursday, June 2, 2022

PSEB 8ਵੀਂ ਸ਼੍ਰੇਣੀ ਦੇ ਐਲਾਨੇ ਨਤੀਜੇ

 PSEB 8ਵੀਂ ਸ਼੍ਰੇਣੀ ਦੇ ਐਲਾਨੇ ਨਤੀਜੇ

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 8 ਸ਼੍ਰੇਣੀ ਦੇ ਐਲਾਨੇ ਗਏ ਨਤੀਜੇ ’ਚੋਂ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਮਿਡਲ ਸਕੂਲ ਪਿੰਡ ਗੁੰਮਟੀ ਦੇ ਵਿਦਿਆਰਥੀ ਮਨਪ੍ਰੀਤ ਸਿੰਘ ਪੁੱਤਰ ਜਗਮੋਹਨ ਸਿੰਘ ਵਾਸੀ ਗੁੰਮਟੀ ਨੇ 100 ਫ਼ੀਸਦੀ ਅੰਕ  ਪ੍ਰਾਪਤ ਕਰਕੇ ਪੰਜਾਬ ਭਰ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ

http://punjab.indiaresults.com/pseb/default.htm

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ 8ਵੀਂ ਸ਼੍ਰੇਣੀ ਦੀ ਟਰਮ 1 ਤੇ ਟਰਮ 2 ਪ੍ਰੀਖਿਆ 2022 (ਸਮੇਤ ਓਪਨ ਸਕੂਲ) ਦਾ ਨਤੀਜਾ ਅੱਜ ਬੋਰਡ ਚੇਅਰਮੈਨ ਪ੍ਰੋ.ਯੋਗਰਾਜ ਵਲੋਂ ਐਲਾਨ ਦਿੱਤਾ ਗਿਆ। ਇਸ ਸਾਲ 8ਵੀਂ ਸ਼੍ਰੇਣੀ 'ਚੋਂ 98.25 ਫ਼ੀਸਦੀ ਪ੍ਰੀਖਿਆਰਥੀ ਪਾਸ ਹੋਏ ਹਨ।

 ਪੰਜਾਬ ਸਕੂੂਲ ਸਿੱਖਿਆ ਬੋਰਡ ਨੇ ਅੱਜ ਬਾਅਦ ਦੁਪਹਿਰ 8ਵੀਂ ਦਾ ਨਤੀਜਾ ਐਲਾਨ ਦਿੱਤਾ ਹੈ। ਬੋਰਡ ਦੇ ਡਾਇਰੈਕਟਰ ਪ੍ਰੋ. ਯੋਗਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਦੇ ਸਰਕਾਰੀ ਮਿਡਲ ਸਕੂਲ ਗੁੰਮਟੀ ਦਾ ਮਨਪ੍ਰੀਤ ਸਿੰਘ 600 ਵਿਚੋਂ 600 ਅੰਕ ਪ੍ਰਾਪਤ ਕਰਕੇ ਪਹਿਲੇ ਨੰਬਰ ’ਤੇ ਰਿਹਾ ਜਦਕਿ ਹੁਸ਼ਿਆਰਪੁਰ ਦੇ ਐਸਏਵੀ ਜੈਨ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਦੀ ਹਿਮਾਨੀ ਨੇ 600 ਵਿਚੋਂ 596 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਤੇ ਅੰਮ੍ਰਿਤਸਰ ਦੇ ਅੰਬਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਨਵਾਂ ਤਨੇਲ ਤਹਿ. ਬਾਬਾ ਬਕਾਲਾ ਦੀ ਕਰਮਨਪ੍ਰੀਤ ਕੌਰ ਨੇ 600 ਵਿਚੋਂ 596 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ।


Wednesday, June 1, 2022

ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਨਵਾਂ ਪੱਤਰ ਜਾਰੀ

 

ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਨਵਾਂ ਪੱਤਰ ਜਾਰੀ

ਸਿੱਖਿਆ ਵਿਭਾਗ ਪੰਜਾਬ ਨੇ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਆਨਲਾਈਨ ਡਾਟਾ ਭਰਨ ਦੀ ਅੰਤਿਮ ਮਿਤੀ 'ਚ ਵਾਧਾ ਕਰ ਦਿੱਤਾ ਹੈ। ਦਰਅਸਲ ਡਾਟਾ ਭਰਨ ਦੀ ਅੰਤਿਮ ਮਿਤੀ 31 ਮਈ ਸੀ ਜਿਸ ਨੂੰ ਵਿਭਾਗ ਵੱਲੋਂ ਵਧਾ ਕੇ 2 ਜੂਨ ਕਰ ਦਿੱਤਾ ਹੈ।


 


Wednesday, May 25, 2022

ਅਧਿਆਪਕਾਂ ਦੀਆਂ ਬਦਲੀਆਂ ਸੰਬੰਧੀ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ

 

ਅਧਿਆਪਕਾਂ ਦੀਆਂ ਬਦਲੀਆਂ ਸੰਬੰਧੀ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ

ਅਧਿਆਪਕਾਂ ਦੀਆਂ ਬਦਲੀਆਂ ਸੰਬੰਧੀ ਸਿੱਖਿਆ ਵਿਭਾਗ ਪੰਜਾਬ ਵਲੋਂ ਪੱਤਰ ਜਾਰੀ ਕਰ ਦਿੱਤਾ ਗਿਆ ਹੈ ਬਦਲੀਆਂ ਕਰਾਉਣ ਦੇ ਚਾਹਵਾਨ ਅਧਿਆਪਕ 31 ਮਈ 2022 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ


 

Tuesday, May 24, 2022

PSSSB CLERK RECRUITMENT 2022 : ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਕਲਰਕਾਂ ਦੀਆਂ 571 ਅਸਾਮੀਆਂ ਤੇ ਭਰਤੀ, ਨੋਟਿਸ ਜਾਰੀ


 

ਪੰਜਾਬ ਸਰਕਾਰ ਦਾ ਵੱਡਾ ਐਲਾਨ, ਸੂਬੇ 'ਚ ਖੋਲ੍ਹੇ ਜਾਣਗੇ 117 ਸਮਾਰਟ ਸਕੂਲ

 ਪੰਜਾਬ ਸਰਕਾਰ ਦਾ ਵੱਡਾ ਐਲਾਨ, ਸੂਬੇ 'ਚ ਖੋਲ੍ਹੇ ਜਾਣਗੇ 117 ਸਮਾਰਟ ਸਕੂਲ


 


 

ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਸਿੱਖਿਆ ਮੰਤਰੀ ਮੀਤ ਹੇਅਰ ਦੇ ਐਲਾਨ ਮੁਤਾਬਕ ਪੰਜਾਬ ' ਦਿੱਲੀ ਦੀ ਤਰਜ਼ 'ਤੇ 117 ਸਮਾਰਟ ਸਕੂਲ ਖੋਲ੍ਹੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ ਇਸ ਦੇ ਲਈ ਟੀਮਾਂ ਵੀ ਜੁੜ ਚੁੱਕੀਆਂ ਹਨ ਇਸ ਤਹਿਤ ਪੰਜਾਬ ਦੇ ਹਰ ਜ਼ਿਲ੍ਹੇ ' ਸਮਾਰਟ ਸਕੂਲ ਖੋਲ੍ਹੇ ਜਾਣਗੇ ਇਨ੍ਹਾਂ ਸਮਾਰਟ ਸਕੂਲਾਂ ' ਡਿਜੀਟਲ ਬੋਰਡ, ਨਵੀਆਂ ਲੈਬਾਂ, ਲਾਈਬ੍ਰੇਰੀ ਅਤੇ ਤਕਨੀਕੀ ਅਧਿਆਪਕ ਹੋਣਗੇ

ਇਸ ਦੇ ਲਈ ਪੰਜਾਬ ਸਰਕਾਰ ਦਾ ਸਿੱਖਿਆ ਵਿਭਾਗ ਹੁਣ ਤੱਕ ਕਰੀਬ 100 ਖੇਤਰਾਂ ਦੀ ਪਛਾਣ ਕਰ ਚੁੱਕਾ ਹੈ ਇਨ੍ਹਾਂ ਸਮਾਰਟ ਸਕੂਲਾਂ ਨੂੰ ਖੋਲ੍ਹੇ ਜਾਣ ਤੋਂ ਬਾਅਦ ਇਨ੍ਹਾਂ ਦੀ ਗਿਣਤੀ ਨੂੰ ਵੀ ਵਧਾਇਆ ਜਾਵੇਗਾ ਇਨ੍ਹਾਂ ਸਕੂਲਾਂ ' ਪੜ੍ਹਾਈ ਦਾ ਪੱਧਰ ਨਿੱਜੀ ਸਕੂਲਾਂ ਤੋਂ ਵੀ ਬਿਹਤਰ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਇਨ੍ਹਾਂ ਸਮਾਰਟ ਸਕੂਲਾਂ ' ਸਮਾਰਟ ਕਲਾਸ ਰੂਮ ਹੋਣਗੇ, ਜਿੱਥੇ ਪ੍ਰਾਜੈਕਟ ਲਗਾਏ ਜਾਣਗੇਇਸ ਦੇ ਲਈ ਸਾਰਾ ਬਜਟ ਤਿਆਰ ਕਰ ਲਿਆ ਗਿਆ ਹੈ। ਇਨ੍ਹਾਂ ਸਮਾਰਟ ਸਕੂਲਾਂ ' ਇਨਡੋਰ-ਆਊਟਡੋਰ ਖੇਡਾਂ ਆਦਿ ਦਾ ਵੀ ਪ੍ਰਬੰਧ ਕੀਤਾ ਜਾਵੇਗਾ ਅਤੇ ਸਾਫ-ਸੁਥਰੇ ਕਲਾਸ ਰੂਮਾਂ ' ਹੋਰ ਕਈ ਤਰ੍ਹਾਂ ਦੀਆਂ ਸਹੂਲਤਾਵਾਂ ਦਿੱਤੀਆਂ ਜਾਣਗੀਆਂ


Sunday, May 22, 2022

ਪੰਜਾਬ ਰਾਜ ਵਿੱਚ ਹੋ ਰਹੀ ਭਰਤੀਆਂ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ

 ਪੰਜਾਬ ਰਾਜ ਵਿੱਚ ਹੋ ਰਹੀ ਭਰਤੀਆਂ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ

ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਪੰਜਾਬ ਵਿਚ ਹੋਣ ਵਾਲਿਆਂ ਭਰਤੀਆਂ ਲਈ 
ਸੈਂਟਰ ਕਿਥੇ-ਕਿਥੇ ਹੋਣੇ ਚਾਹੀਦੇ ਹਨ ?
1. ਪੰਜਾਬ ਦੇ ਹਰ ਜ਼ਿਲੇ ਵਿਚ
2. ਚੰਡੀਗੜ੍ਹ


https://makhanshimar.blogspot.com/2022/05/blog-post.html

Friday, May 13, 2022

ਹੁਣ 1 ਜੂਨ ਤੋਂ ਹੋਣਗੀਆਂ ਗਰਮੀਆਂ ਦੀਆਂ ਛੁੱਟੀਆਂ

 ਹੁਣ 1 ਜੂਨ ਤੋਂ ਹੋਣਗੀਆਂ ਗਰਮੀਆਂ ਦੀਆਂ ਛੁੱਟੀਆਂ

 

ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਵੱਲੋਂ ਸਕੂਲਾਂ ਅੰਦਰ ਗਰਮੀਆਂ ਦੀਆਂ ਛੁੱਟੀਆਂ ਪਿਛਲੇ ਸਾਲਾਂ ਵਾਂਗ ਹੀ ਕਰਨ ਦੀ ਕੀਤੀ ਪੁਰਜ਼ੋਰ ਮੰਗ ਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਵੱਲੋਂ ਆਪਣੇ ਫ਼ੈਸਲੇ ਉੱਤੇ ਪੁਨਰ ਵਿਚਾਰ ਕਰਦਿਆਂ 15 ਮਈ ਤੋਂ 31 ਮਈ 2022 ਤੱਕ ਸੂਬੇ ਦੇ ਸਮੂਹ ਸਰਕਾਰੀ, ਸਹਾਇਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਆਫਲਾਈਨ ਮੋਡ ਕਲਾਸਾਂ ਲੱਗਣਗੀਆਂ, ਜਦਕਿ ਗਰਮੀਆਂ ਦੀਆਂ ਛੁੱਟੀਆਂ 1 ਤੋਂ 30 ਜੂਨ ਤੱਕ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ

ਅੱਜ ਇੱਥੇ ਜਾਰੀ ਪ੍ਰੈੱਸ ਬਿਆਨ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਖਿਆ ਕਿ ਕੋਵਿਡ-19 ਮਹਾਮਾਰੀ ਕਾਰਨ 2 ਸਾਲ ਸਕੂਲਾਂ ਅੰਦਰ ਆਫਲਾਈਨ ਕਲਾਸਾਂ ਨਾ ਲੱਗਣ ਕਾਰਨ ਹੋਏ ਪੜ੍ਹਾਈ ਦੇ ਨੁਕਸਾਨ ਹੋਣ ਕਾਰਨ ਵਿਦਿਆਰਥੀਆਂ ਤੇ ਮਾਪਿਆਂ ਵੱਲੋਂ ਵਾਰ-ਵਾਰ ਮੰਗ ਕੀਤੀ ਜਾ ਰਹੀ ਸੀ ਕਿ ਸਰਕਾਰ ਗਰਮੀਆਂ ਦੀਆਂ ਛੁੱਟੀਆਂ ਪਹਿਲਾਂ ਵਾਂਗ ਹੀ ਕਰੇ ਅਤੇ ਆਨਲਾਈਨ ਕਲਾਸਾਂ ਤੋਂ ਗੁਰੇਜ਼ ਕਰੇ 15 ਮਈ ਤੋਂ 31 ਮਈ 2022 ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ 7 ਵਜੇ ਤੋਂ 11 ਵਜੇ ਅਤੇ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ 7 ਵਜੇ ਤੋਂ 12.30 ਵਜੇ ਤੱਕ ਰਹੇਗਾ